Dr Balbir Singh (@AAPbalbir) header
Dr Balbir Singh (@AAPbalbir) profile picture

Farmer's son, eye surgeon, Health minister, Punjab.

Patiala
Joined January 2014
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਵੱਲੋਂ ਜਲੰਧਰ ਵਿਖੇ ‘ਪੰਜਾਬ ਅਗੇਂਸਟ ਡਰੱਗਜ਼’ ਬਾਈਕ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਬਾਈਕ ਰਾਈਡਰਜ਼ ਨੇ ਹਿੱਸਾ ਲੈ ਕੇ ਨਸ਼ਿਆਂ ਵਿਰੁੱਧ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੁਨੇਹਾ ਦਿੱਤਾ। ਨੌਜਵਾਨਾਂ ਦੀ ਇਸ ਸਰਗਰਮ ਸ਼ਮੂਲੀਅਤ ਰਾਹੀਂ ਸਮਾਜ ਨੂੰ ਨਸ਼ਿਆਂ ਵਿਰੁੱਧ ਇਕੱਠੇ ਹੋਣ ਅਤੇ ਪੰਜਾਬ ਦੀ ਜਵਾਨੀ ਨੂੰ ਇਸ ਬੁਰਾਈ ਤੋਂ ਬਚਾਉਣ ਦਾ ਸੱਦਾ ਦਿੱਤਾ ਗਿਆ। ਨਸ਼ਿਆਂ ਵਿਰੁੱਧ ਇਹ ਲੜਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਆਓ, ਮਿਲ ਕੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਆਪਣਾ ਯੋਗਦਾਨ ਪਾਈਏ।
2
3
96
ਪੰਜਾਬ ਦੀ ਬਦਲਦੀ ਤਸਵੀਰ, ਲੋਕਾਂ ਦੀਆਂ ਵਧਦੀਆਂ ਸਹੂਲਤਾਂ ਅਤੇ ਵਿਕਾਸ ਦੀ ਨਵੀਂ ਦਿਸ਼ਾ ਬਾਰੇ ਹੋਵੇਗੀ ਗੱਲਬਾਤ। ਸਿੱਖਿਆ, ਸਿਹਤ, ਰੁਜ਼ਗਾਰ, ਕਿਸਾਨ ਭਲਾਈ ਅਤੇ ਮੁਫ਼ਤ ਬਿਜਲੀ ਦੇ ਖ਼ੇਤਰ ਵਿੱਚ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਆਉਣ ਵਾਲੇ ਸਮੇਂ ਦੀਆਂ ਯੋਜਨਾਵਾਂ ਲੋਕਾਂ ਨਾਲ ਸਾਂਝੀਆਂ ਕਰਾਂਗੇ। ਆਓ, 26 ਨਵੰਬਰ ਨੂੰ ਮੋਗਾ ਵਿਖੇ ‘ਖ਼ੁਸ਼ਹਾਲ ਪੰਜਾਬ ਮਹਾ ਰੈਲੀ’ ਦਾ ਹਿੱਸਾ ਬਣੀਏ ਅਤੇ 2027 ਤੋਂ ਪੰਜਾਬ ਦੇ ਨਵੇਂ ਇਤਿਹਾਸਕ ਸਫ਼ਰ ਦੀ ਵਿਉਂਤਬੰਦੀ ਕਰੀਏ। ਸਵੇਰੇ 11 ਵਜੇ | ਪਿੰਡ ਮਟਵਾਣੀ, ਮੋਗਾ
2
1
88
ਅੱਜ ਪਟਿਆਲਾ ਦਿਹਾਤੀ ਦੇ ਵਾਰਡ ਨੰਬਰ 22 ਅਤੇ 6 ਵਿਖੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸਾਥੀਆਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਸਾਥੀਆਂ ਦਾ ਦਿਲੋਂ ਸਵਾਗਤ ਅਤੇ ਸ਼ੁਭਕਾਮਨਾਵਾਂ। ਲੋਕਾਂ ਵੱਲੋਂ ਮਿਲ ਰਿਹਾ ਪਿਆਰ, ਵਿਸ਼ਵਾਸ ਅਤੇ ਅਪਣਾਪਣ ਹਮੇਸ਼ਾ ਹੌਸਲਾ ਵਧਾਉਂਦਾ ਹੈ। ਸਭ ਦਾ ਦਿਲੋਂ ਧੰਨਵਾਦ।
2
4
144
Dr Balbir Singh retweeted
ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲ਼ੀ 'ਖੁਸ਼ਹਾਲ ਪੰਜਾਬ ਮਹਾ ਰੈਲੀ' ਹੋਵੇਗੀ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਦਾ ਪ੍ਰਤੀਕ। ਕੈਬਿਨੇਟ ਮੰਤਰੀ @AAPbalbir ਵੱਲੋਂ ਸਮੂਹ ਪੰਜਾਬੀਆਂ ਨੂੰ ਇਸ ਮਹਾ ਰੈਲੀ ‘ਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਰੰਗਲੇ ਪੰਜਾਬ ਦਾ ਸੁਪਨਾ ਸਾਕਾਰ ਕਰਨ ‘ਚ ਹਿੱਸਾ ਪਾਉਣ ਦਾ ਸੱਦਾ।
4
9
860
ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਮੋਗਾ ਵਿਖੇ ਹੋਣ ਜਾ ਰਹੀ 'ਖੁਸ਼ਹਾਲ ਪੰਜਾਬ ਮਹਾਂ ਰੈਲੀ' ਪੰਜਾਬ ਦੀ ਤਰੱਕੀ, ਵਿਕਾਸ ਅਤੇ ਖੁਸ਼ਹਾਲੀ ਦੇ ਸਾਂਝੇ ਸੰਕਲਪ ਦਾ ਪ੍ਰਗਟਾਵਾ ਹੋਵੇਗੀ। ਆਓ, ਆਪਣੇ ਸਾਥੀਆਂ ਸਮੇਤ ਇਸ ਵਿਸ਼ਾਲ ਇਕੱਠ ਵਿੱਚ ਪਹੁੰਚ ਕੇ ਪੰਜਾਬ ਦੇ ਬਿਹਤਰ ਭਵਿੱਖ ਲਈ ਆਪਣੀ ਸ਼ਮੂਲੀਅਤ ਦਰਜ ਕਰਵਾਈਏ। @AamAadmiParty @AAPPunjab @ArvindKejriwal @BhagwantMann @msisodia
3
2
2
110
ਅੱਜ ਪਟਿਆਲਾ ਵਿਖੇ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ ਕੀਤੀ। ਪਰਮਾਤਮਾ ਵਿਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। 🙏
1
145
ਅੱਜ ਪਟਿਆਲਾ ਦਿਹਾਤੀ ਦੇ ਮੰਡੌਰ, ਦੰਦਰਾਲਾ ਖਰੌੜ, ਸਿਉਣਾ ਅਤੇ ਰਣਜੀਤ ਨਗਰ ਵਿਖੇ ਤੀਰਥ ਯਾਤਰਾ ਤੋਂ ਪਰਤੇ ਸਤਿਕਾਰਯੋਗ ਬਜ਼ੁਰਗਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਖੁਸ਼ੀ ਭਰੇ ਤਜਰਬੇ ਸੁਣੇ ਅਤੇ ਪਿਆਰ ਤੇ ਅਸੀਸਾਂ ਪ੍ਰਾਪਤ ਕੀਤੀਆਂ।
1
2
96
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਜ਼ਰੀਏ ਮਾਨ ਸਰਕਾਰ ਬਜ਼ੁਰਗਾਂ ਦੀ ਆਸਥਾ ਦਾ ਕਰ ਰਹੀ ਹੈ ਸਨਮਾਨ। @AAPPunjab @AamAadmiParty @ArvindKejriwal @BhagwantMann @msisodia
1
1
97
ਸਿਹਤਮੰਦ, ਖ਼ੁਸ਼ਹਾਲ ਅਤੇ ਰੰਗਲਾ ਪੰਜਾਬ ਸਿਰਜਣਾ ਮਾਨ ਸਰਕਾਰ ਦਾ ਮੁੱਖ ਟੀਚਾ ਹੈ। ਇਸ ਮਕਸਦ ਦੀ ਪੂਰਤੀ ਲਈ ਹਰ ਖੇਤਰ ਵਿੱਚ ਲਗਾਤਾਰ ਮਿਹਨਤ ਅਤੇ ਲੋਕ-ਪੱਖੀ ਉਪਰਾਲੇ ਕੀਤੇ ਜਾ ਰਹੇ ਹਨ। ਸਾਡੇ ਲਈ ਪੰਜਾਬ ਦੇ ਹਰ ਨਾਗਰਿਕ ਦੀ ਤਰੱਕੀ, ਖ਼ੁਸ਼ਹਾਲੀ ਅਤੇ ਬਿਹਤਰ ਜੀਵਨ ਸਭ ਤੋਂ ਉੱਪਰ ਹੈ। ਲੋਕਾਂ ਦੀ ਖ਼ੁਸ਼ਹਾਲੀ ਹੀ ਸਾਡੀ ਅਸਲ ਕਾਮਯਾਬੀ ਹੈ।
1
1
6
185
ਇੱਕਜੁੱਟਤਾ, ਵਿਕਾਸ ਅਤੇ ਖੁਸ਼ਹਾਲੀ ਦੇ ਸੰਕਲਪ ਨਾਲ 26 ਨਵੰਬਰ ਨੂੰ ਮੋਗਾ ਦੀ ਧਰਤੀ 'ਤੇ 'ਖੁਸ਼ਹਾਲ ਪੰਜਾਬ ਮਹਾਂ ਰੈਲੀ' ਕਰਵਾਈ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਹੋਣ ਵਾਲੇ ਇਸ ਵਿਸ਼ਾਲ ਸਮਾਗਮ ਵਿੱਚ ਆਪਣੇ ਸਾਥੀਆਂ ਸਮੇਤ ਪਹੁੰਚੋ ਅਤੇ ਪੰਜਾਬ ਦੀ ਤਰੱਕੀ ਦੇ ਇਸ ਸਾਂਝੇ ਸਫ਼ਰ ਦਾ ਹਿੱਸਾ ਬਣੋ।
2
2
108
ਦਿਨ-ਰਾਤ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੇ ਲਈ ਮਿਹਨਤ ਨਿਰੰਤਰ ਜਾਰੀ ਹੈ
1
3
11
227
ਅੱਜ ਪਟਿਆਲਾ ਦਿਹਾਤੀ ਦੇ ਹਰਦਾਸਪੁਰ ਅਤੇ ਵਾਰਡ ਨੰਬਰ 22 ਤੇ 14 ਵਿਖੇ ਤੀਰਥ ਯਾਤਰਾ ਕਰਕੇ ਆਏ ਬਜ਼ੁਰਗਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨਾਲ ਗੱਲਬਾਤ ਕਰਕੇ ਯਾਤਰਾ ਦੇ ਤਜਰਬੇ ਸੁਣੇ। ਬਜ਼ੁਰਗਾਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਉਨ੍ਹਾਂ ਵੱਲੋਂ ਮਿਲਿਆ ਪਿਆਰ ਤੇ ਅਸੀਸਾਂ ਹਮੇਸ਼ਾ ਯਾਦ ਰਹਿਣਗੀਆਂ।
1
1
13
379
ਮਹਿਲਾਵਾਂ ਨੂੰ ਸਨਮਾਨ, ਸਹੂਲਤਾਂ ਅਤੇ ਆਰਥਿਕ ਤੌਰ ’ਤੇ ਮਜ਼ਬੂਤੀ ਦੇਣਾ ਮਾਨ ਸਰਕਾਰ ਦੀ ਪਹਿਲ ਰਹੀ ਹੈ। ਮੁਫ਼ਤ ਬੱਸ ਸਫ਼ਰ ਤੋਂ ਲੈ ਕੇ ਮਾਵਾਂ-ਧੀਆਂ ਸਤਿਕਾਰ ਯੋਜਨਾ ਅਤੇ ਹੋਰ ਲੋਕ ਭਲਾਈ ਦੀਆਂ ਯੋਜਨਾਵਾਂ ਤੱਕ, ਹਰ ਕਦਮ ਬੀਬੀਆਂ ਨੂੰ ਆਤਮ-ਨਿਰਭਰ ਬਣਾਉਣ ਵੱਲ ਵਧਿਆ ਹੈ। ਅੱਜ ਬੀਬੀਆਂ ਦੇ ਮੂੰਹੋਂ ਇੱਕੋ ਆਵਾਜ਼ ਸੁਣਾਈ ਦੇ ਰਹੀ ਹੈ ਕਿ ਮਾਨ ਸਰਕਾਰ ਮੁੜ ਆਵੇ ਅਤੇ ਲੋਕ ਭਲਾਈ ਦਾ ਇਹ ਸਫ਼ਰ ਨਿਰੰਤਰ ਜਾਰੀ ਰਹੇ।
3
4
154
ਮਾਨ ਸਰਕਾਰ ਨੇ ਸਿਰਫ਼ ਵਾਅਦਿਆਂ ਤੱਕ ਸੀਮਤ ਰਹਿਣ ਦੀ ਬਜਾਏ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦਿੱਤੀ ਹੈ। ਮੁਫ਼ਤ ਬਿਜਲੀ, ਕਿਸਾਨਾਂ ਲਈ ਨਹਿਰੀ ਪਾਣੀ, ਮਹਿਲਾਵਾਂ ਲਈ ਸਤਿਕਾਰ ਯੋਜਨਾ, ਆਮ ਆਦਮੀ ਕਲੀਨਿਕਾਂ ਅਤੇ ਸਿਹਤ ਕਾਰਡ ਵਰਗੀਆਂ ਸਹੂਲਤਾਂ ਇਸੇ ਦਿਸ਼ਾ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਮਿਸਾਲ ਹਨ। ਸਿੱਖਿਆ, ਖੇਡਾਂ ਅਤੇ ਰੁਜ਼ਗਾਰ ਦੇ ਨਾਲ ਪੰਜਾਬ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਸਰਕਾਰ ਲਗਾਤਾਰ ਯਤਨਸ਼ੀਲ ਹੈ।
5
7
6
190
ਅੱਜ ਪਟਿਆਲਾ ਦਿਹਾਤੀ ਦੇ ਪਿੰਡ ਲਚਕਾਣੀ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਸਾਲਾਨਾ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕੀਤਾ। ਬੱਚਿਆਂ ਦੀ ਮਿਹਨਤ, ਲਗਨ ਅਤੇ ਪ੍ਰਾਪਤੀਆਂ ਦੇਖ ਕੇ ਮਨ ਖੁਸ਼ ਹੋਇਆ। ਬੱਚੇ ਦੇਸ਼ ਦਾ ਭਵਿੱਖ ਹਨ, ਇਨ੍ਹਾਂ ਦੀ ਕਾਮਯਾਬੀ ਹੀ ਪੰਜਾਬ ਦੀ ਤਰੱਕੀ ਹੈ।
5
11
285
ਅੱਜ ਪਟਿਆਲਾ ਦਿਹਾਤੀ ਦੇ ਪਿੰਡ ਲਚਕਾਣੀ ਵਿਖੇ 1 ਕਰੋੜ ਰੁਪਏ ਦੇ ਕਰੀਬ ਕਰਵਾਏ ਗਏ ਵਿਕਾਸ ਕਾਰਜਾਂ ਤਹਿਤ ਮੁੱਖ ਮੰਤਰੀ ਖੇਡ ਮੈਦਾਨ, ਕਬਰਿਸਤਾਨ, ਪਿੰਡ ਦੀ ਫਿਰਨੀ ਅੰਦਰ ਇੰਟਰਲਾਕ ਟਾਈਲਾਂ ਅਤੇ ਧਰਮਸ਼ਾਲਾ ਦਾ ਉਦਘਾਟਨ ਕੀਤਾ ਗਿਆ। ਮਾਨ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਦੀ ਇਹ ਲੜੀ ਨਿਰੰਤਰ ਜਾਰੀ ਹੈ।
5
12
303
ਬੀਤੀ ਰਾਤ ਪਟਿਆਲਾ ਦਿਹਾਤੀ ਵਿਖੇ ਭਗਵਾਨ ਸ੍ਰੀ ਖਾਟੂ ਸ਼ਿਆਮ ਜੀ ਦੇ ਜਨਮ ਮਹਾਂਉਤਸਵ ਅਤੇ ਗਊ ਵੰਸ਼ ਸੇਵਾ ਧਾਮ ਗਊਸ਼ਾਲਾ, ਦਰਸ਼ਨ ਨਗਰ ਵੱਲੋਂ ਕਰਵਾਈ ਗਈ ਭਜਨ ਸੰਧਿਆ ਵਿੱਚ ਸ਼ਿਰਕਤ ਕਰਕੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਇਸ ਮੌਕੇ ਸੰਗਤਾਂ ਨਾਲ ਮਿਲ ਕੇ ਭਗਤੀਮਈ ਮਾਹੌਲ ਦਾ ਆਨੰਦ ਮਾਣਿਆ ਅਤੇ ਭਗਵਾਨ ਸ੍ਰੀ ਖਾਟੂ ਸ਼ਿਆਮ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।
5
22
457
ਤੁਹਾਡੀ ਬਿਹਤਰੀ, ਖ਼ੁਸ਼ਹਾਲੀ ਅਤੇ ਸੰਤੁਸ਼ਟੀ ਦੇ ਲਈ ਹਰ ਸਮੱਸਿਆ ਕਰਾਂਗੇ ਹੱਲ।
2
4
169
ਖੇਡ ਮੈਦਾਨਾਂ ਵਿੱਚ ਆਪਣੀ ਮਿਹਨਤ ਦੀ ਬਦੌਲਤ ਨੌਜਵਾਨ ਆਪਣੇ ਮਾਪਿਆਂ, ਪਿੰਡ ਅਤੇ ਸਮੁੱਚੇ ਪੰਜਾਬ ਦਾ ਨਾਮ ਰੌਸ਼ਨ ਕਰਨ ਦੇ ਲਈ ਵਧਾਉਣਗੇ ਕਦਮ।
3
1
5
232
ਅੱਜ ਪਟਿਆਲਾ ਦਿਹਾਤੀ ਦੇ ਏਕਤਾ ਨਗਰ, ਵਾਰਡ ਨੰਬਰ 16 ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਬਜ਼ੁਰਗਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਚਿਹਰਿਆਂ ਦੀ ਖੁਸ਼ੀ ਅਤੇ ਮਿਲੀਆਂ ਅਸੀਸਾਂ ਦਿਲ ਨੂੰ ਛੂਹ ਗਈਆਂ। ਬਜ਼ੁਰਗਾਂ ਦਾ ਪਿਆਰ ਅਤੇ ਸਤਿਕਾਰ ਹੀ ਮੇਰੀ ਸਭ ਤੋਂ ਵੱਡੀ ਪੂੰਜੀ ਹੈ।
1
3
8
242