ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਵਿਸ਼ੇਸ਼ ਜਾਗਰੂਕਤਾ ਲੈਕਚਰ ਕਰਵਾਏ ਜਾਂਦੇ ਹਨ। ਇਨ੍ਹਾਂ ਰਾਹੀਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ।
128
ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਅਤੇ ਖੁੱਲ੍ਹ ਕੇ ਆਪਣੇ ਵਿਚਾਰ ਪ੍ਰਗਟਾਉਣ ਦੀ ਸਮਰੱਥਾ ਦਾ ਵਿਕਾਸ ਵੀ ਸਿੱਖਿਆ ਦਾ ਅਹਿਮ ਹਿੱਸਾ ਹੈ। ਹੈਪੀਨੈੱਸ ਕਰੀਕੁਲਮ ਰਾਹੀਂ ਬੱਚਿਆਂ ਨੂੰ ਬਿਨਾਂ ਝਿਜਕ ਸਵਾਲ ਪੁੱਛਣ, ਆਪਣੇ ਵਿਚਾਰ ਸਾਂਝੇ ਕਰਨ ਅਤੇ ਪੂਰੇ ਭਰੋਸੇ ਨਾਲ ਆਪਣੀ ਗੱਲ ਰੱਖਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
1
118
ਵਿਦਿਆਰਥੀਆਂ ਦੀ ਮਾਨਸਿਕ ਇਕਾਗਰਤਾ ਅਤੇ ਭਾਵਨਾਤਮਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਦਿਨ ਦੀ ਸ਼ੁਰੂਆਤ ਸ਼ਾਂਤਮਈ ਮਾਹੌਲ ਵਿੱਚ ਕਰਵਾਈ ਜਾ ਰਹੀ ਹੈ। ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਸਵੇਰ ਦੀਆਂ ਗਤੀਵਿਧੀਆਂ ਦੌਰਾਨ ਮੈਡੀਟੇਸ਼ਨ ਨੂੰ ਮਹੱਤਵ ਦਿੱਤਾ ਜਾਂਦਾ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਮਨ ਸ਼ਾਂਤ ਰੱਖਣ, ਇਕਾਗਰਤਾ ਵਧਾਉਣ ਅਤੇ ਪੜ੍ਹਾਈ ਵਿੱਚ ਬਿਹਤਰ ਢੰਗ ਨਾਲ ਧਿਆਨ ਲਗਾਉਣ ਵਿੱਚ ਮਦਦ ਮਿਲਦੀ ਹੈ।
131
ਵਿਦਿਆਰਥੀਆਂ ਦੀ ਰੁਚੀ ਅਤੇ ਯੋਗਤਾ ਅਨੁਸਾਰ ਸਹੀ ਵਿਸ਼ਾ-ਧਾਰਾ ਦੀ ਚੋਣ ਉਨ੍ਹਾਂ ਦੇ ਭਵਿੱਖ ਦੀ ਦਿਸ਼ਾ ਨਿਰਧਾਰਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਸਾਈਕੋਮੈਟ੍ਰਿਕ ਟੈਸਟ ਰਾਹੀਂ ਵਿਦਿਆਰਥੀਆਂ ਨੂੰ ਵਿਗਿਆਨ, ਕਾਮਰਸ, ਆਰਟਸ ਅਤੇ ਵੋਕੇਸ਼ਨਲ ਸਟਰੀਮ ਵਿੱਚੋਂ ਢੁਕਵੀਂ ਚੋਣ ਕਰਨ ਲਈ ਮਾਰਗਦਰਸ਼ਨ ਦਿੱਤਾ ਜਾ ਰਿਹਾ ਹੈ, ਤਾਂ ਜੋ ਉਹ ਆਪਣੀ ਸਮਰੱਥਾ ਅਨੁਸਾਰ ਸਹੀ ਫ਼ੈਸਲਾ ਲੈ ਕੇ ਭਵਿੱਖ ਦੇ ਟੀਚਿਆਂ ਵੱਲ ਅੱਗੇ ਵੱਧ ਸਕਣ।
166
ਸਰਕਾਰੀ ਸਕੂਲਾਂ ਵਿੱਚ ਸੋਲਰ ਪੈਨਲ ਲਗਾ ਕੇ ਬਿਜਲੀ ਦੀ ਲੋੜ ਨੂੰ ਸਾਫ਼-ਸੁਥਰੀ ਊਰਜਾ ਰਾਹੀਂ ਪੂਰਾ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਨਾਲ ਬਿਜਲੀ ਦੇ ਖ਼ਰਚਿਆਂ ਵਿੱਚ ਕਮੀ ਆਉਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਰੱਖਿਆ ਅਤੇ ਊਰਜਾ ਦੇ ਕੁਦਰਤੀ ਸਰੋਤਾਂ ਦੀ ਸਹੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।
127
ਖੇਡਾਂ ਦੇ ਖੇਤਰ ਵਿੱਚ ਵਿਦਿਆਰਥੀਆਂ ਨੂੰ ਅੱਗੇ ਵਧਾਉਣ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਬਿਹਤਰ ਮੈਦਾਨਾਂ ਅਤੇ ਖੇਡ ਸਹੂਲਤਾਂ ਸਦਕਾ ਪੇਂਡੂ ਖੇਤਰਾਂ ਦੇ ਬੱਚਿਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਅਤੇ ਉੱਚ ਪੱਧਰ 'ਤੇ ਨਾਮ ਕਮਾਉਣ ਦੇ ਮੌਕੇ ਮਿਲ ਰਹੇ ਹਨ।
1
117
ਵਿਦਿਆਰਥੀਆਂ ਦੀ ਚੰਗੀ ਸਿਹਤ ਅਤੇ ਬਿਹਤਰ ਪੜ੍ਹਾਈ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸਰਕਾਰੀ ਸਕੂਲਾਂ ਵਿੱਚ ਮਿਡ-ਡੇ ਮੀਲ ਰਾਹੀਂ ਸਿਹਤਮੰਦ ਤੇ ਪੌਸ਼ਟਿਕ ਭੋਜਨ ਦਿੱਤਾ ਜਾ ਰਿਹਾ ਹੈ। ਇਸ ਪਹਿਲਕਦਮੀ ਦਾ ਮੁੱਖ ਮਕਸਦ ਇਹ ਹੈ ਕਿ ਹਰੇਕ ਵਿਦਿਆਰਥੀ ਨੂੰ ਸੰਤੁਲਿਤ ਖ਼ੁਰਾਕ ਮਿਲੇ, ਤਾਂ ਜੋ ਉਹ ਸਰੀਰਕ ਤੌਰ 'ਤੇ ਤੰਦਰੁਸਤ ਰਹਿ ਕੇ ਪੂਰੀ ਇਕਾਗਰਤਾ ਨਾਲ ਆਪਣੀ ਪੜ੍ਹਾਈ ਕਰ ਸਕੇ।
3
195
ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਗਣਿਤ ਦੀ ਸਿੱਖਿਆ ਨੂੰ ਹੋਰ ਰੌਚਕ ਅਤੇ ਵਿਹਾਰਕ ਬਣਾਉਣ ਲਈ ਗਣਿਤ ਲੈਬਜ਼ ਦੀ ਸ਼ੁਰੂਆਤ ਕੀਤੀ ਗਈ ਹੈ। ਮਾਡਲਾਂ, ਗਤੀਵਿਧੀਆਂ ਅਤੇ ਸਿੱਖਣ ਵਾਲੀਆਂ ਖੇਡਾਂ ਰਾਹੀਂ ਵਿਦਿਆਰਥੀ ਗਣਿਤ ਦੇ ਔਖੇ ਪਾਠਾਂ ਨੂੰ ਸੌਖੇ ਢੰਗ ਨਾਲ ਸਮਝ ਰਹੇ ਹਨ ਅਤੇ ਤਰਕਸ਼ੀਲ ਸੋਚ ਵਿਕਸਿਤ ਕਰ ਰਹੇ ਹਨ।
2
117
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਸਵੈ-ਰੱਖਿਆ ਸਿਖਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਪਹਿਲਕਦਮੀ ਰਾਹੀਂ ਵਿਦਿਆਰਥਣਾਂ ਵਿੱਚ ਆਤਮ-ਵਿਸ਼ਵਾਸ ਵਧਾਉਣ, ਆਪਣੀ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰਨ ਦੇ ਹੁਨਰ ਵਿਕਸਿਤ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ
2
191
ਭਵਿੱਖ ਦੀ ਤਕਨੀਕ ਨਾਲ ਵਿਦਿਆਰਥੀਆਂ ਨੂੰ ਜੋੜਨ ਲਈ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਰੋਬੋਟਿਕਸ ਅਤੇ AI ਦੀ ਮੁੱਢਲੀ ਸਿੱਖਿਆ ਸ਼ੁਰੂ ਕੀਤੀ ਗਈ ਹੈ। ਇਸ ਪਹਿਲਕਦਮੀ ਰਾਹੀਂ ਵਿਦਿਆਰਥੀਆਂ ਵਿੱਚ ਤਕਨੀਕੀ ਸਮਝ, ਨਵੀਨਤਮ ਸੋਚ ਅਤੇ ਸਮੱਸਿਆਵਾਂ ਦੇ ਹੱਲ ਲੱਭਣ ਦੇ ਹੁਨਰ ਵਿਕਸਿਤ ਕਰਨ ਵੱਲ ਕਦਮ ਵਧਾਏ ਜਾ ਰਹੇ ਹਨ।
3
201
ਵਿਦਿਆਰਥੀਆਂ ਦੀ ਸਿਹਤ ਅਤੇ ਸਿੱਖਣ ਦੀ ਸਮਰੱਥਾ ਨੂੰ ਧਿਆਨ ਵਿੱਚ ਰੱਖਦਿਆਂ, ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਮਿਡ-ਡੇ ਮੀਲ ਰਾਹੀਂ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਦੇਸ਼ ਹੈ ਕਿ ਹਰ ਵਿਦਿਆਰਥੀ ਨੂੰ ਪੌਸ਼ਟਿਕ ਭੋਜਨ ਮਿਲੇ ਅਤੇ ਉਹ ਤੰਦਰੁਸਤ ਰਹਿੰਦਿਆਂ ਪੜ੍ਹਾਈ ਵਿੱਚ ਪੂਰੀ ਤਰ੍ਹਾਂ ਧਿਆਨ ਲਗਾ ਸਕੇ।
1
12
681
ਸਕੂਲਾਂ ਵਿੱਚ ਸੋਲਰ ਪੈਨਲ ਲਗਾ ਕੇ ਬਿਜਲੀ ਦੀ ਖਪਤ ਅਤੇ ਖਰਚਿਆਂ ਨੂੰ ਘਟਾਉਣ ਦੇ ਨਾਲ-ਨਾਲ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਉਪਰਾਲੇ ਰਾਹੀਂ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਅਤੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਪ੍ਰਤੀ ਜਾਗਰੂਕ ਕਰਨ ਵੱਲ ਵੀ ਕਦਮ ਚੁੱਕੇ ਜਾ ਰਹੇ ਹਨ।
3
204
ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਕਰੀਅਰ ਗਾਈਡੈਂਸ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਰੁਚੀ, ਯੋਗਤਾ ਅਤੇ ਸਮਰੱਥਾ ਅਨੁਸਾਰ ਸਹੀ ਸਟਰੀਮ ਚੁਣਨ ਵਿੱਚ ਮਦਦ ਦਿੱਤੀ ਜਾ ਰਹੀ ਹੈ। ਸਹੀ ਸਮੇਂ ’ਤੇ ਮਿਲੀ ਸਹੀ ਸੇਧ ਵਿਦਿਆਰਥੀਆਂ ਨੂੰ ਆਪਣੇ ਸੁਪਨਿਆਂ ਦੀ ਮੰਜ਼ਿਲ ਵੱਲ ਵਿਸ਼ਵਾਸ ਨਾਲ ਅੱਗੇ ਵਧਣ ਵਿੱਚ ਸਹਾਇਕ ਬਣਦੀ ਹੈ।
3
213
ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸਰੂਮਾਂ ਰਾਹੀਂ ਸਿੱਖਿਆ ਨੂੰ ਆਧੁਨਿਕ ਰੂਪ ਦਿੱਤਾ ਗਿਆ ਹੈ। ਇੰਟਰਐਕਟਿਵ ਪੈਨਲਾਂ ਦੀ ਵਰਤੋਂ ਨਾਲ ਪੜ੍ਹਾਈ ਨੂੰ ਹੋਰ ਰੌਚਕ ਅਤੇ ਪ੍ਰਭਾਵਸ਼ਾਲੀ ਬਣਾਇਆ ਗਿਆ ਹੈ, ਜਿਸ ਨਾਲ ਵਿਦਿਆਰਥੀਆਂ ਦੀ ਸਿੱਖਣ ਵਿੱਚ ਦਿਲਚਸਪੀ ਵਧਦੀ ਹੈ।
4
214
ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਲਈ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਇਸ ਪਹਿਲਕਦਮੀ ਦਾ ਉਦੇਸ਼ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਲਈ ਸਕੂਲ ਤੱਕ ਪਹੁੰਚ ਆਸਾਨ ਬਣਾਉਣਾ ਅਤੇ ਉਨ੍ਹਾਂ ਦੀ ਨਿਯਮਤ ਹਾਜ਼ਰੀ ਯਕੀਨੀ ਬਣਾਉਣਾ ਹੈ।
4
192
ਸਕੂਲ ਪ੍ਰਬੰਧਨ ਨੂੰ ਹੋਰ ਸੁਚਾਰੂ ਅਤੇ ਪੇਸ਼ੇਵਰ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੈਂਪਸ ਮੈਨੇਜਰ ਨਿਯੁਕਤ ਕੀਤੇ ਗਏ ਹਨ। ਇਸ ਪਹਿਲਕਦਮੀ ਸਦਕਾ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੈਂਪਸ ਮੈਨੇਜਰ ਨਿਯੁਕਤ ਕਰਕੇ ਸਿੱਖਿਆ ਪ੍ਰਬੰਧਨ ਨੂੰ ਹੋਰ ਸੁਚਾਰੂ ਬਣਾਇਆ ਗਿਆ ਹੈ।
6
289
ਮਿਸ਼ਨ ਸਮਰੱਥ ਤਹਿਤ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਨਿਯਮਤ ਹਾਜ਼ਰੀ ਯਕੀਨੀ ਬਣਾਉਣ ਲਈ ਵਿਸ਼ੇਸ਼ ਪਹਿਲਕਦਮੀ ਕੀਤੀ ਗਈ ਹੈ। ਇਸ ਤਹਿਤ ਮਾਪਿਆਂ ਨੂੰ ਬੱਚਿਆਂ ਦੀ ਹਾਜ਼ਰੀ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ, ਤਾਂ ਜੋ ਸਕੂਲ ਅਤੇ ਮਾਪੇ ਮਿਲ ਕੇ ਬੱਚਿਆਂ ਦੀ ਸਿੱਖਿਆ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਅਤੇ ਉਨ੍ਹਾਂ ਦੀ ਨਿਰੰਤਰ ਸਿੱਖਣ ਪ੍ਰਕਿਰਿਆ ਨੂੰ ਮਜ਼ਬੂਤ ਕਰ ਸਕਣ।
5
282
ਸਿੱਖਿਆ ਕ੍ਰਾਂਤੀ ਤਹਿਤ ਪੜ੍ਹਨ, ਲਿਖਣ ਅਤੇ ਗਣਿਤ ਦੇ ਬੁਨਿਆਦੀ ਹੁਨਰ ਵਿਕਸਿਤ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਟੀਚਾ ਹੈ ਕਿ ਹਰ ਬੱਚੇ ਦੀ ਸਿੱਖਣ ਦੀ ਨੀਂਹ ਮਜ਼ਬੂਤ ਹੋਵੇ ਅਤੇ ਉਹ ਅੱਗੇ ਦੀ ਸਿੱਖਿਆ ਲਈ ਆਤਮ-ਵਿਸ਼ਵਾਸ ਨਾਲ ਤਿਆਰ ਹੋਵੇ।
3
184
ਬਿਜ਼ਨਸ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਵਿੱਚ ਉੱਦਮੀ ਸੋਚ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਕਾਰੋਬਾਰੀ ਮੌਕਿਆਂ ਦੀ ਪਛਾਣ, ਮਾਰਕੀਟ ਦੀ ਮੰਗ ਦਾ ਮੁਲਾਂਕਣ ਅਤੇ ਆਪਣਾ ਕਾਰੋਬਾਰ ਸਥਾਪਿਤ ਕਰਨ ਲਈ ਵਿਹਾਰਕ ਸਿਖਲਾਈ ਦਿੱਤੀ ਜਾਂਦੀ ਹੈ, ਤਾਂ ਜੋ ਉਹ ਭਵਿੱਖ ਵਿੱਚ ਸਵੈ-ਰੁਜ਼ਗਾਰ ਅਤੇ ਉੱਦਮਤਾ ਵੱਲ ਕਦਮ ਵਧਾ ਸਕਣ।
4
155
